ਕਾਂਗਰਸ ਨੇ ਚੰਡੀਗੜ੍ਹ ਸੀਟ ਤੋਂ ਕਾਂਗਰਸੀ ਲੀਡਰ ਤੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਡਾ ਨਵਜੋਤ ਕੌਰ ਸਿੱਧੂ ਨੇ ਐਲਾਨ ਕੀਤਾ ਹੈ ਕਿ ਹੁਣ ਉਹ ਹੋਰ ਕਿਸੇ ਸੀਟ ਤੋਂ ਚੋਣ ਨਹੀਂ ਲੜਨਗੇ। ਡਾ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਸੀਟ ਦੀ ਪੇਸ਼ਕਸ਼ ਹੋਈ ਸੀ ਪਰ ਉਹ ਹੋਰ ਕਿਤੋਂ ਵੀ ਚੋਣ ਲੜਨ ਲਈ ਤਿਆਰ ਨਹੀਂ ਹਨ। ਚੰਡੀਗੜ੍ਹ ਸੀਟ ਨਾ ਮਿਲਣ ‘ਤੇ ਨਵਜੋਤ ਸਿੱਧੂ ਨੇ ਕਿਹਾ ਕਿ ਪਾਰਟੀ ਦੇ ਆਪਣੇ ਫੈਸਲੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਨਹੀਂ ਚਾਹੁੰਦੀ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਚਾਰ ‘ਤੇ ਕੋਈ ਅਸਰ ਪਵੇ। ਇਸ ਲਈ ਮੈਂ ਸਾਫ਼ ਕਰ ਦਿੱਤਾ ਕਿ ਹੁਣ ਉਹ ਹੋਰ ਕਿਸੇ ਵੀ ਸੀਟ ਤੋਂ ਚੋਣ ਨਹੀਂ ਲੜਨਗੇ। ਪਰ ਜੇ ਪਵਨ ਬਾਂਸਲ ਉਨ੍ਹਾਂ ਨੂੰ ਕਹਿਣ ਤਾਂ ਉਹ ਪ੍ਰਚਾਰ ਜ਼ਰੂਰ ਕਰਨਗੇ। ਸਿੱਧੂ ਨੇ ਕਿਹਾ ਕਿ ਪਵਨ ਬਾਂਸਲ ਸਾਲਾਂ ਤੋਂ ਚੰਡੀਗੜ੍ਹ ਤੋਂ ਚੋਣ ਲੜ ਰਹੇ ਹਨ। ਸਥਾਨਕ ਸੰਗਠਨਾਂ ਨੇ ਵੀ ਬਾਂਸਲ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਾਣੀ ਚਾਹੀਦੀ ਹੈ ਤੇ ਕਾਂਗਰਸ ਸਰਕਾਰ ਆਉਣੀ ਚਾਹੀਦੀ ਹੈ।
ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਤੋਂ ਬਗੈਰ ਹੋਰ ਕੋਈ ਸੀਟ ਮਨਜ਼ੂਰ ਨਹੀਂ
Total Views: 332 ,
Real Estate



















