ਸੋਮਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਸ਼ਹਿਰਾਂ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਉੱਤਰ ਪ੍ਰਦੇਸ਼ ਵਿੱਚ ਅਯੁੱਧਿਆ ਤੋਂ 233 ਕਿਲੋਮੀਟਰ ਉੱਤਰ ਵਿੱਚ ਸੀ। ਦਿੱਲੀ ਦੇ ਨਾਲ-ਨਾਲ ਨੋਇਡਾ ਅਤੇ ਗਾਜ਼ੀਆਬਾਦ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ‘ਚ ਹੈ ਅਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਮਾਪੀ ਗਈ ਹੈ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਇਹ ਜਾਣਕਾਰੀ ਦਿੱਤੀ। ਐਨਸੀਐਸ ਮੁਤਾਬਕ ਭੂਚਾਲ ਦਾ ਕੇਂਦਰ ਨੇਪਾਲ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ ਅਤੇ ਇਹ ਭਾਰਤੀ ਸਮੇਂ ਅਨੁਸਾਰ ਸ਼ਾਮ 4.16 ਵਜੇ ਆਇਆ। ਤਿੰਨ ਦਿਨਾਂ ਵਿੱਚ ਇਹ ਤੀਜੀ ਵਾਰ ਹੈ ਅਤੇ ਪਿਛਲੇ ਇੱਕ ਮਹੀਨੇ ਵਿੱਚ ਪੰਜਵੀਂ ਵਾਰ ਹੈ, ਜਦੋਂ ਨੇਪਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ।
Total Views: 593 ,
Real Estate
















