ਸੁਪਰੀਮ ਕੋਰਟ ਨੇ ਪੰਜਾਬ ਨੂੰ ਫਟਕਾਰ ਲਾਉਂਦੀਆਂ ਕਿਹਾ ਕਿ ਇਹ ਸਿਆਸੀ ਲੜਾਈ ਦਾ ਮੈਦਾਨ ਨਹੀਂ ਹੈ, ਸਿਆਸੀ ਦੋਸ਼ਾਂ ਦੀ ਖੇਡ ਬੰਦ ਕਰੋ, ਇਹ ਲੋਕਾਂ ਨੂੰ ਮਾਰਨ ਵਾਂਗ ਹੈ। ਤੁਸੀਂ ਇਹ ਮਾਮਲਾ ਦੂਜਿਆਂ ‘ਤੇ ਨਹੀਂ ਥੋਪ ਸਕਦੇ ਹੋ, ਤੁਸੀਂ ਪਰਾਲੀ ਸਾੜਨਾ ਕਿਉਂ ਨਹੀਂ ਰੋਕ ਸਕਦੇ? ਦਰਅਸਲ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਸੀ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 40 ਫੀਸਦੀ ਕਮੀ ਆਈ ਹੈ, ਅਸੀਂ ਕਦਮ ਚੁੱਕ ਰਹੇ ਹਾਂ ਇਸ ਦੇ ਜਵਾਬ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਲਗਾਈ ਹੈ। ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਅਤੇ ਕਈ ਰਾਜਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਸੁਣਵਾਈ ਕਰ ਰਹੀ ਹੈ। ਅੰੀਛੂਸ਼ ਵਕੀਲ ਅਪਰਾਜਿਤਾ ਸਿੰਘ ਨੇ ਕਿਹਾ ਕਿ ਪ੍ਰਦੂਸ਼ਣ ਨਾਲ ਨਜਿੱਠਣ ਲਈ ਆਈਆਈਟੀ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਵਿਆਪਕ ਰੂਪ ਵਿੱਚ ਲਾਗੂ ਕਰਨ ਦੀ ਲੋੜ ਹੈ।
Total Views: 509 ,
Real Estate
















