ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਨੰਬਰਦਾਰ ਦੀ ਖੁੱਸੀ ਨੰਬਰਦਾਰੀ !

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਦਿੱਤੇ ਆਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਮੋਗਾ ਨੇ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੰਬਰਦਾਰ ਜਗਸੀਰ ਸਿੰਘ ਦੀ ਨੰਬਰਦਾਰੀ ਸਸਪੈਂਡ ਕਰ ਦਿੱਤੀ ਹੈ। ਇਸ ਸਬੰਧੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਡਿਪਟੀ ਕਮਿਸ਼ਨਰ ਨੇ ਲਿਖਿਆ ਹੈ ਕਿ ਜਗਸੀਰ ਸਿੰਘ ਨੰਬਰਦਾਰ ਵੱਲੋਂ ਆਪਣੀ ਜ਼ਮੀਨ ਜਲੰਧਰ ਰੋਡ ਐਚ.ਪੀ.ਪੈਟਰੋਲ ਪੰਪ ਦੇ ਪਿੱਛੇ ਪਿੰਡ ਫਤਿਹਗੜ੍ਹ, ਕੋਰਟਾਣਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ । ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਅਤੇ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਅਤੇ ਬਿਨ੍ਹਾਂ ਐਸ.ਐਮ.ਐਸ.ਲੱਗਿਆ ਕੰਬਾਇਨ ਤੋਂ ਝੋਨੇ ਦੀ ਕਟਾਈ ਨਾ ਕਰਨ ਬਾਰੇ ਪੂਰਨ ਪਾਬੰਦੀ ਲਗਾਈ ਗਈ ਹੈ। ਪ੍ਰੰਤੂ ਜਗਸੀਰ ਸਿੰਘ ਨੰਬਰਦਾਰ ਵੱਲੋਂ ਇੱਕ ਜੁੰਮੇਵਾਰ ਵਿਅਕਤੀ ਹੋਣ ਦੇ ਨਾਤੇ ਇਹਨਾਂ ਹੁਕਮਾਂ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ। ਜਗਸੀਰ ਸਿੰਘ ਨੰਬਰਦਾਰ ਨੂੰ ‘ਦ ਪੰਜਾਬ ਲੈਂਡ ਰੇਵੇਨਿਊ ਰੂਲਜ਼ 25(1)(ਬੀ)’ ਤਹਿਤ ਅਗਲੇ ਹੁਕਮਾਂ ਤੱਕ ਨੰਬਰਦਾਰੀ ਦੇ ਅਹੁਦੇ ਤੋਂ ਸਸਪੈਂਡ ਕੀਤਾ ਗਿਆ ਹੈ।

Total Views: 180 ,
Real Estate