ਯਾਤਰੀਆਂ ਨਾਲ ਭਰੀ ਵੋਲਵੋ ਬੱਸ ਨੂੰ ਲੱਗੀ ਅੱਗ

ਗੁਰੂਗ੍ਰਾਮ ‘ਚ ਚੱਲਦੀ ਵੋਲਵੋ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਕੁਝ ਲੋਕਾਂ ਨੇ ਖਿੜਕੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਘਟਨਾ ‘ਚ 2 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਘਟਨਾ ‘ਚ ਜ਼ਖ਼ਮੀ ਹੋਏ ਲੋਕਾਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਬੱਸ ਗੁਰੂਗ੍ਰਾਮ ਤੋਂ ਮਹੋਬਾ ਜਾ ਰਹੀ ਸੀ। ਲੋਕਾਂ ਨੇ ਬੱਸ ਦੀ ਖਿੜਕੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਬੱਸ ‘ਚੋਂ ਫਸੇ ਲੋਕਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ।

Total Views: 142 ,
Real Estate