ਲੈਂਡਪੋਰਟ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵਲੋਂ ਸ਼੍ਰੀ ਕਰਤਾਰਪੁਰ ਸਾਹਿਬ ਟਰਮੀਨਲ ਆਮ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ, ਜਿਸ ਦੀ ਫ਼ੀਸ ਅਥਾਰਟੀ ਦੇ ਵਲੋਂ 50 ਰੁਪਏ ਰੱਖੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਲੈਂਡਪੋਰਟ ਅਥਾਰਟੀ ਆਫ਼ ਇੰਡੀਆ ਦੇ ਜਨਰਲ ਮੈਨੇਜਰ ਨੇ ਦੱਸਿਆ ਕਿ, ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹੇ ਨੂੰ ਅੱਜ 4 ਵਰ੍ਹੇ ਪੂਰੇ ਹੋ ਗਏ ਹਨ ਅਤੇ ਪੰਜਵਾਂ ਵਰ੍ਹਾ ਸ਼ੁਰੂ ਹੋ ਚੁੱਕਿਆ ਹੈ। ਇਸ ਮੌਕੇ, ਉਨ੍ਹਾਂ ਦੇ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ, ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਜਿਹੜੇ ਲੋਕ ਨਹੀਂ ਵੀ ਕਰਨਾ ਚਾਹੁੰਦੇ ਜਾਂ ਫਿਰ ਉਹ ਭਾਰਤ ਵਾਲੇ ਪਾਸੇ ਰਹਿ ਕੇ ਹੀ ਸ਼੍ਰੀ ਕਰਤਾਰਪੁਰ ਸਾਹਿਬ ਟਰਮੀਨਲ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ 50 ਰੁਪਏ ਮਾਮੂਲੀ ਫ਼ੀਸ ਦੇ ਕੇ ਸ਼੍ਰੀ ਕਰਤਾਰਪੁਰ ਸਾਹਿਬ ਟਰਮੀਨਲ ਦੇ ਦਰਸ਼ਨ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ, ਪਹਿਲਾਂ ਇਸ ਟਰਮੀਨਲ ਦੇ ਦਰਸ਼ਨ ਕਰਨ ਦੀ ਆਗਿਆ, ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਜਿਨ੍ਹਾਂ ਕੋਲ ਸ਼੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਵੀਜ਼ਾ ਹੁੰਦਾ ਸੀ, ਪਰ ਹੁਣ ਇਹ ਟਰਮੀਨਲ ਸਾਰਿਆਂ ਲਈ ਖੋਲ੍ਹਿਆ ਗਿਆ ਹੈ।
ਆਮ ਲੋਕ 50 ਰੁਪਏ ‘ਚ ਦੇਖ ਸਕਣਗੇ ਕਰਤਾਰਪੁਰ ਸਾਹਿਬ ਟਰਮੀਨਲ
Total Views: 91 ,
Real Estate