ਜਗਤੇਸ਼ਵਰ ਸਿੰਘ ਬੈਂਸ ਨੇ ‘ਬਿਗ ਬ੍ਰਦਰ 25’ ਜਿੱਤਿਆ

ਰਿਐਲਿਟੀ ਸ਼ੋਅ ‘ਬਿਗ ਬ੍ਰਦਰ’ ਦੇ 25ਵੇਂ ਸੀਜ਼ਨ ਨੂੰ ਅਪਣਾ ਜੇਤੂ ਮਿਲ ਗਿਆ ਹੈ। ਇਸ ਸ਼ੋਅ ਦਾ ਖਿਤਾਬ ਜੱਗ ਬੈਂਸ (ਜਗਤੇਸ਼ਵਰ ਸਿੰਘ ਬੈਂਸ) ਨੇ ਜਿੱਤਿਆ ਹੈ। ਸ਼ੋਅ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੈ ਕਿ ਕੋਈ ਸਿੱਖ ਪ੍ਰਤੀਯੋਗੀ ‘ਬਿੱਗ ਬ੍ਰਦਰ’ ਦਾ ਵਿਜੇਤਾ ਬਣਿਆ ਹੈ। ‘ਬਿੱਗ ਬ੍ਰਦਰ’ ਦੇ ਘਰ ‘ਚ 100 ਦਿਨ ਰਹਿ ਕੇ ਬੈਂਸ ਨੇ ਹਰ ਮੁਸ਼ਕਿਲ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਦਾ ਸਬਰ ਕੰਮ ਆਇਆ। ਉਨ੍ਹਾਂ ਨੂੰ ਟਰਾਫੀ ਦੇ ਨਾਲ 6 ਕਰੋੜ ਰੁਪਏ ਤੋਂ ਵੱਧ ਦਾ ਇਨਾਮ ਮਿਲਿਆ ਹੈ। ਉਹ ਫਾਈਨਲ ਰਾਊਂਡ ਵਿਚ ਮੈਟ ਕਲੋਟਜ਼ ਨੂੰ ਹਰਾ ਕੇ 5-2 ਵੋਟਾਂ ਨਾਲ ਜੇਤੂ ਬਣੇ।

Total Views: 153 ,
Real Estate