ਹਿਮਾਚਲ ’ਚ ਭਾਰੀ ਮੀਂਹ ਤੇ ਬਰਫ਼ਬਾਰੀ

ਹਿਮਾਚਲ ਪ੍ਰਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਉੱਪਰੀ ਹਿੱਸਿਆਂ ਵਿੱਚ ਤਾਜ਼ਾ ਬਰਫ਼ਬਾਰੀ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਤਿ ਹੋਇਆ। ਮੌਸਮ ਵਿਭਾਗ ਨੇ ਮੀਂਹ ਤੇ ਬਰਫ਼ਬਾਰੀ ਦੇ ਮੱਦੇਨਜ਼ਰ ਸੂਬੇ ਦੇ ਕੁੱਝ ਹਿੱਸਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕਰ ਦਿੱਤਾ ਹੈ। ਕੁੱਲੂ, ਲਾਹੌਲ ਅਤੇ ਸਪਤਿੀ ਜ਼ਿਲ੍ਹਿਆਂ ਵਿੱਚ ਤਾਜ਼ਾ ਬਰਫ਼ਬਾਰੀ ਮਗਰੋਂ ਲੇਹ-ਮਨਾਲੀ ਕੌਮੀ ਮਾਰਗ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਸੂਬੇ ਦੀ ਰਾਜਧਾਨੀ ਸ਼ਿਮਲਾ ਸਣੇ ਚੰਬਾ, ਕਾਂਗੜਾ, ਊਨਾ, ਬਿਲਾਸਪੁਰ, ਸੋਲਨ, ਮੰਡੀ ਅਤੇ ਹੋਰ ਥਾਈਂ ਭਾਰੀ ਮੀਂਹ ਮਗਰੋਂ ਠੰਢ ਵਧ ਗਈ। ਤੇਜ਼ ਹਵਾਵਾਂ ਚੱਲਣ ਕਾਰਨ ਕਈ ਥਾਈਂ ਬਜਿਲੀ ਸਪਲਾਈ ਠੱਪ ਹੋ ਗਈ ਜਿਸ ਕਾਰਨ ਪਾਣੀ ਅਤੇ ਜਨ ਸੰਪਰਕ ਸੇਵਾਵਾਂ ਪ੍ਰਭਾਵਤਿ ਹੋਈਆਂ। ਇਸੇ ਦੌਰਾਨ ਹਰਿਆਣਾ ਦੇ ਕਈ ਜ਼ਿਲ੍ਹਿਆਂ ਅਤੇ ਕੇਂਦਰ ਸ਼ਾਸਤਿ ਪ੍ਰਦੇਸ਼ ਚੰਡੀਗੜ੍ਹ ਵਿੱਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਆਵਾਜਾਈ ਜਾਮ ਦਾ ਸਾਹਮਣਾ ਕਰਨਾ ਪਿਆ।

Total Views: 91 ,
Real Estate