ਯੂ.ਕੇ. ਵਿਚ ਗੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲੇ ਭਾਰਤੀ ਹੁਣ ਪਨਾਹ ਦਾ ਦਾਅਵਾ ਨਹੀਂ ਕਰ ਸਕਣਗੇ। ਯੂ.ਕੇ. ਸਰਕਾਰ ਨੇ ਭਾਰਤ ਨੂੰ ਸੁਰੱਖਿਅਤ ਮੁਲਕਾਂ ਦੀ ਸੂਚੀ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਅਜਿਹੇ ਵਿਚ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰ ਦਿਤਾ ਜਾਵੇਗਾ। ਯੂ.ਕੇ. ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਭਾਰਤ ਅਤੇ ਜਾਰਜੀਆ ਸੁਰੱਖਿਅਤ ਮੁਲਕਾਂ ਦੀ ਸੂਚੀ ਵਿਚ ਸ਼ਾਮਲ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਮੁਲਕਾਂ ਦੇ ਨਾਗਰਿਕਾਂ ਵੱਲੋਂ ਪਨਾਹ ਦਾ ਕੋਈ ਦਾਅਵਾ ਪ੍ਰਵਾਨ ਨਹੀਂ ਕੀਤਾ ਜਾਵੇਗਾ। ਭਾਰਤੀਆਂ ਸਣੇ ਵੱਖ ਵੱਖ ਮੁਲਕਾਂ ਦੇ ਨਾਗਰਿਕ ਛੋਟੀਆਂ ਕਿਸ਼ਤੀਆਂ ਰਾਹੀਂ ਯੂਰਪੀ ਮੁਲਕਾਂ ਅਤੇ ਯੂ.ਕੇ. ਦੇ ਸਮੁੰਦਰੀ ਕੰਢਿਆਂ ‘ਤੇ ਪੁੱਜਦੇ ਹਨ। ਇੰਮੀਗ੍ਰੇਸ਼ਨ ਅਫਸਰਾਂ ਵੱਲੋਂ ਰੋਕੇ ਜਾਣ ‘ਤੇ ਉਨ੍ਹਾਂ ਵੱਲੋਂ ਆਪਣੀ ਜਾਨ ਨੂੰ ਖਤਰਾ ਹੋਣ ਦੀ ਦਲੀਲ ਦਿੰਦਿਆਂ ਸਬੰਧਤ ਮੁਲਕ ਵਿਚ ਪਨਾਹ ਮੰਗੀ ਜਾਂਦੀ ਹੈ। ਯੂ.ਕੇ. ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸ ਐਕਟ 2023 ਪਾਸ ਕੀਤਾ ਜਾ ਰਿਹਾ ਹੈ ਅਤੇ ਇਸ ਅਧੀਨ ਕਿਸ਼ਤੀਆਂ ਨੂੰ ਰੋਕਣ ਦਾ ਨਿਯਮ ਵੀ ਸ਼ਾਮਲ ਹੈ।
UK ਵਿਚ ਪਨਾਹ ਨਹੀਂ ਮੰਗ ਸਕਣਗੇ ਭਾਰਤੀ ਨਾਗਰਿਕ !
Total Views: 357 ,
Real Estate



















