ਸੁਰੰਗ ‘ਚ ਫਸੇ 40 ਮਜ਼ਦੂਰ, ਮਸ਼ੀਨਾਂ ਰਾਹੀਂ ਮਲਬਾ ਹਟਾਉਣ ਦਾ ਕੰਮ ਜਾਰੀ

ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਯਮੁਨੋਤਰੀ ਨੈਸ਼ਨਲ ਹਾਈਵੇ ‘ਤੇ ਦੀਵਾਲੀ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਇੱਥੇ ਨਿਰਮਾਣ ਅਧੀਨ ਸੁਰੰਗ ਦੇ ਡਿੱਗਣ ਕਾਰਨ 40 ਮਜ਼ਦੂਰ ਅੰਦਰ ਫਸ ਗਏ। ਮਜ਼ਦੂਰਾਂ ਨੂੰ ਬਚਾਉਣ ਲਈ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ। ਮਜ਼ਦੂਰਾਂ ਦੀਆਂ ਜਾਨਾਂ ਬਚਾਉਣ ਲਈ ਮਸ਼ੀਨਾਂ ਰਾਹੀਂ ਮਲਬਾ ਹਟਾਉਣ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ ਡਰਿੱਲ ਮਸ਼ੀਨਾਂ ਦੀ ਵੀ ਮਦਦ ਲਈ ਜਾ ਰਹੀ ਹੈ। ਵਰਕਰਾਂ ਨਾਲ ਵਾਕੀ-ਟਾਕੀ ਰਾਹੀਂ ਸੰਪਰਕ ਕੀਤਾ ਗਿਆ ਹੈ ਅਤੇ ਹਰ ਕੋਈ ਠੀਕ ਹੈ। ਮਜ਼ਦੂਰਾਂ ਨੂੰ ਆਕਸੀਜਨ ਸਪਲਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਈਪਾਂ ਰਾਹੀਂ ਮਜ਼ਦੂਰਾਂ ਨੂੰ ਖਾਣ-ਪੀਣ ਦਾ ਸਮਾਨ ਸਪਲਾਈ ਕੀਤਾ ਜਾ ਰਿਹਾ ਹੈ।

Total Views: 116 ,
Real Estate