ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਸੋਮਵਾਰ ਨੂੰ ਆਪਣੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਬਰਖਾਸਤ ਕਰ ਦਿੱਤਾ। ਸੁਏਲਾ ਬ੍ਰੇਵਰਮੈਨ ਨੇ ਹਾਲ ਹੀ ਵਿੱਚ ਲੰਡਨ ਵਿੱਚ ਫਲਸਤੀਨ ਦੇ ਸਮਰਥਨ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਨਾ ਕਰਨ ਲਈ ਮੈਟਰੋਪੋਲੀਟਨ ਪੁਲਿਸ ਦੀ ਆਲੋਚਨਾ ਕਰਦੇ ਹੋਏ ਇੱਕ ਲੇਖ ਲਿਖਿਆ ਸੀ। ਮੰਨਿਆ ਜਾਂਦਾ ਹੈ ਕਿ ਇਹ ਲੇਖ ਬ੍ਰੇਵਰਮੈਨ ‘ਤੇ ਖੁਦ ਭਾਰੀ ਪਿਆ, ਜਿੱਥੇ ਵਿਰੋਧੀ ਲੇਬਰ ਪਾਰਟੀ ਅਤੇ ਜਨਤਾ ਨੇ ਪੁਲਿਸ ‘ਤੇ ਦਬਾਅ ਪਾਉਣ ਲਈ ਉਸ ਦੀ ਆਲੋਚਨਾ ਕੀਤੀ।
Total Views: 503 ,
Real Estate



















