ਸੁਰੰਗ ‘ਚ ਫਸੇ 40 ਮਜ਼ਦੂਰਾਂ ਨੂੰ ਬਚਾਉਣ ਦੀ ਮੁਹਿੰਮ ਹਾਲੇ ਵੀ ਜਾਰੀ

ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਸੁਰੰਗ ‘ਚ ਫਸੇ 40 ਮਜ਼ਦੂਰਾਂ ਨੂੰ ਬਚਾਉਣ ਦੀ ਮੁਹਿੰਮ ਹਾਲੇ ਵੀ ਜਾਰੀ ਹੈ। ਅਜੇ ਤੱਕ ਮਜ਼ਦੂਰਾਂ ਨੂੰ ਬਾਹਰ ਨਹੀਂ ਕੱਢਿਆ ਗਿਆ। ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਬਚਾਅ ਕਾਰਜ ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਰਾਹਤ ਕਾਰਜ ਕਰ ਰਹੀ ਟੀਮ ਦਾ ਕਹਿਣਾ ਹੈ ਕਿ ਸਾਰੇ ਕਰਮਚਾਰੀ ਸੁਰੱਖਿਅਤ ਹਨ। ਸੁਰੰਗ ਵਿੱਚ ਫਸੇ 40 ਮਜ਼ਦੂਰਾਂ ਨੂੰ ਕੱਢਣ ਦੇ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸ ਸੁਰੰਗ ਦਾ ਨਿਰਮਾਣ ਕਰ ਰਹੀ ਕੰਪਨੀ ਨੇ ਕਿਹਾ ਹੈ ਕਿ ‘ਸ਼ਾਟਕ੍ਰੇਟਿੰਗ’ (ਕੰਕਰੀਟ ਸਪਰੇਅ) ਨਾਲ ਸੁਰੰਗ ਦੇ ਅੰਦਰੋਂ ਮਿੱਟੀ ਕੱਢੀ ਜਾ ਰਹੀ ਹੈ।ਉਥੇ ਹੀ ‘ਹਾਈਡ੍ਰੌਲਿਕ ਜੈਕ’ ਦੀ ਮਦਦ ਨਾਲ ਅੰਦਰ 900 ਮਿਲੀਮੀਟਰ ਵਿਆਸ ਵਾਲੀ ਸਟੀਲ ਪਾਈਪ ਪਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ, ਤਾਂ ਜੋ ਸੁਰੰਗ ‘ਚ ਫਸੇ ਲੋਕਾਂ ਨੂੰ ਬਚਾਇਆ ਜਾ ਸਕੇ। ਆਫਤ ਪ੍ਰਬੰਧਨ ਸਕੱਤਰ ਰਣਜੀਤ ਕੁਮਾਰ ਸਿਨਹਾ ਦਾ ਕਹਿਣਾ ਹੈ ਕਿ ਬਚਾਅ ਕਾਰਜ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਸਾਰੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ।

Total Views: 363 ,
Real Estate