ਪਰਾਲੀ ਸਾੜਨ ਦੇ ਮਾਮਲੇ: ਪੰਜਾਬ ‘ਚ ਰੈੱਡ ਅਲਰਟ ਜਾਰੀ

ਪਰਾਲੀ ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।

Total Views: 286 ,
Real Estate