ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀਆਂ ਗੱਡੀਆਂ ਦੇ ਮਾਲਕਾਂ ਨੂੰ ‘ਨੋ ਐਂਟਰੀ’ ਦੇ ਨਾਮ ਉਤੇ ਭੇਜੇ ਜਾ ਰਹੇ ਚਲਾਨਾਂ ਨੂੰ ਖਤਮ ਕਰਵਾਉਣ ਸਬੰਧੀ ਜਾਗੋ ਪਾਰਟੀ ਨੇ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਹੈ ਕਿ ਅਸੀਂ 26 ਸਤੰਬਰ 2023 ਨੂੰ ਦਿੱਲੀ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੀਆਂ ਸੰਗਤਾਂ ਦੀਆਂ ਗੱਡੀਆਂ ਦੇ ਮਾਲਕਾਂ ਨੂੰ “ਨੋ ਐਂਟਰੀ” ਦੇ ਨਾਂ ‘ਤੇ ਭੇਜੇ ਗਏ 20,000 ਰੁਪਏ ਪ੍ਰਤੀ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਪਰ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਲੈਫਟੀਨੈਂਟ ਗਵਰਨਰ ਵੱਲੋਂ ਅਜੇ ਤੱਕ ਇਸ ਮੁੱਦੇ ‘ਤੇ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਹੁਣ ਅਗਲਾ ਪ੍ਰੋਗਰਾਮ ਜਾਰੀ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਅਨੁਸਾਰ ਸੰਗਤਾਂ ਅਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਨਾਲ ਲੈਕੇ ਐਤਵਾਰ 19 ਨਵੰਬਰ 2023 ਨੂੰ ਸ਼ਾਮ 5 ਵਜੇ ਭਾਈ ਮਤੀ ਦਾਸ ਚੌਂਕ ਵਿਖੇ ਰੋਸ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਨੂੰ ਇਸ ਸਮੱਸਿਆ ਦਾ ਹੱਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 17 ਦਸੰਬਰ 2023 ਤੱਕ ਕੱਢਣ ਦਾ ਅਲਟੀਮੇਟਮ ਦਿੱਤਾ ਜਾਵੇਗਾ। ਜੇਕਰ 17 ਦਸੰਬਰ ਤੱਕ ਪੁਲਿਸ ਅਤੇ ਪ੍ਰਸ਼ਾਸਨ ਨੇ ਇਸ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਉਸ ਤੋਂ ਬਾਅਦ ਸੰਗਤਾਂ ਨੂੰ ਨਾਲ ਲੈਕੇ “ਨੋ ਐਂਟਰੀ” ਦੇ ਬੋਰਡ ਅਤੇ ਕੈਮਰੇ ਉਖਾੜ ਦਿੱਤੇ ਜਾਣਗੇ।
ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੀ ਗੱਡੀਆਂ ਦੇ ਕੱਟੇ ਜਾ ਰਹੇ ਚਲਾਨਾਂ ਤੇ ਜਾਗੋ ਪਾਰਟੀ ਦਾ ਅਲਟੀਮੇਟਮ
Total Views: 77 ,
Real Estate