ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਜਿਲ੍ਹੇ ‘ਚ ਨਵਾਂ ਪਿੰਡ ਚੌਕੀ ਵਿਖੇ ਤੈਨਾਤ ਪੰਜਾਬ ਪੁਲਿਸ ਦੇ ਏਐਸਆਈ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਏਐਸਆਈ ਨਵਾਂ ਪਿੰਡ ਚੌਕੀ ਵਿਖੇ ਤੈਨਾਤ ਸੀ ਜਿਸ ਦੀ ਪਿਛਾਣ ਏਐਸਆਈ ਸਰੂਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਸਰੂਪ ਸਿੰਘ ਦੇਰ ਰਾਤ ਡਿਊਟੀ ਤੋਂ ਘਰ ਪਰਤ ਰਿਹਾ ਸੀ। ਘਟਨਾ ਦੀ ਖਬਰ ਮਿਲਦੇ ਹੀ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।।

Total Views: 263 ,
Real Estate