ਸੀਰਮ ਇੰਸਟੀਚਿਊਟ ਆਫ ਇੰਡੀਆ (SII) ਦੇ ਚੇਅਰਮੈਨ ਅਤੇ ਐਮਡੀ ਡਾ: ਸਾਇਰਸ ਪੂਨਾਵਾਲਾ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦੀ ‘ਐਂਜੀਓਪਲਾਸਟੀ’ ਪੁਣੇ ਦੇ ਇੱਕ ਹਸਪਤਾਲ ਵਿੱਚ ਕੀਤੀ ਗਈ ਸੀ। ਡਾਕਟਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੂਨਾਵਾਲਾ ਦੀ ਹਾਲਤ ‘ਚ ਹੁਣ ਸੁਧਾਰ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸਾਇਰਸ ਪੂਨਾਵਾਲਾ ਦੀ ਕੰਪਨੀ ਕੋਰੋਨਾ ਵਾਇਰਸ ਵੈਕਸੀਨ ‘ਕੋਵਿਸ਼ੀਲਡ’ ਦਾ ਨਿਰਮਾਣ ਕਰਦੀ ਹੈ। 82 ਸਾਲਾ ਸਾਇਰਸ ਪੂਨਾਵਾਲਾ ਨੂੰ 16 ਨਵੰਬਰ ਨੂੰ ਦਿਲ ਦਾ ਦੌਰਾ ਪਿਆ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਰੂਬੀ ਹਾਲ ਕਲੀਨਿਕ ਹਸਪਤਾਲ ਲਿਜਾਇਆ ਗਿਆ।
Total Views: 55 ,
Real Estate