ਮੁੱਖ ਮੰਤਰੀ ਦੇ ਓਐੱਸਡੀ ਨੇ ਦਿੱਤਾ ਅਸਤੀਫਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਉਨ੍ਹਾਂ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਜਿਸ ਨੂੰ ਕਿ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਵੱਲੋਂ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਅਸਤੀਫਾ ਦਿੱਤਾ ਗਿਆ ਹੈ।ਮਨਜੀਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਵਿੱਚੋਂ ਸਨ ਪਰ ਉਨ੍ਹਾਂ ਦੀ ਨਿਯੁਕਤੀ ‘ਚ ਕਾਫੀ ਦੇਰੀ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਸਾਲ ਜਨਵਰੀ ‘ਚ ਹੀ ਓਐੱਸਡੀ ਲਾਇਆ ਗਿਆ ਸੀ।

Total Views: 243 ,
Real Estate