World Cup 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਵਿੱਚ ਲਗਾਈਆਂ ਗਈਆਂ ਕੁਝ ਪਾਬੰਦੀਆਂ

ਭਾਰਤ ਤੇ ਆਸਟਰੇਲੀਆ ਵਿਚਾਲੇ ਐਤਵਾਰ ਨੂੰ ਹੋਣ ਵਾਲੇ ਵਨਡੇ World Cup 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਪੁਲਿਸ ਨੇ ਕਿਹਾ ਹੈ ਕਿ ਐਡਵਾਇਜਰੀ ਦੀ ਉਲੰਘਣ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।ਚੰਡੀਗੜ੍ਹ ਪੁਲਿਸ ਵੱਲੋਂ ਜਾਰੀ ਕੀਤੀ ਗਈ ਐਡਵਾਇਜਰੀ ਅਨੁਸਾਰ ਕਿਸੇ ਵੀ ਜਨਤਕ ਥਾਂ ‘ਤੇ ਬਿਨਾਂ ਪਰਮਿਸ਼ਨ ਦੇ ਸਕ੍ਰੀਨ ਲਗਾਉਣ ਜਾਂ ਇਕੱਠਾ ਹੋਣ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਹੋਵੇਗੀ। ਅਜਿਹਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਤਾਬਕ ਸਿਰਫ ਪਰਮਿਸ਼ਨ ਲੈ ਕੇ ਹੀ ਸਕ੍ਰੀਨ ਜਾਂ ਭੀੜ ਇਕੱਠੀ ਕਰਕੇ ਮੈਚ ਦੇਖਣ ਦੀ ਇਜਾਜ਼ਤ ਹੋਵੇਗੀ। ਕਾਰ ਵਿੱਚ ਵੀ ਉੱਚੀ ਆਵਾਜ਼ ਵਿੱਚ ਸੰਗੀਤ, ਢੋਲ ਆਦਿ ਨਹੀਂ ਵਜਾਇਆ ਜਾਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਵਰਲਡ ਕੱਪ ਦੇ ਬਾਅਦ ਵੱਡੀ ਗਿਣਤੀ ਵਿਚ ਪਟਾਕੇ ਨਹੀਂ ਵਜਾਏ ਜਾਣਗੇ। ਹਾਲਾਂਕਿ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ‘ਤੇ ਵੀ ਪਾਬੰਦੀ ਹੈ।ਇਸ ਦੇ ਨਾਲ ਹੀ ਇਕ ਜਗ੍ਹਾ ‘ਤੇ ਬੇਵਜ੍ਹਾ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠਾ ਹੋਣ ‘ਤੇ ਪਾਬੰਦੀ ਰਹੇਗੀ।

Total Views: 66 ,
Real Estate