ਸ਼ਕਰਕੰਦੀ ਸਰਦੀਆਂ ਦੇ ਮੌਸਮ ਵਿੱਚ ਜਿਆਦਾਤਰ ਹੁੰਦੀ ਹੈ। ਸ਼ਕਰਕੰਦੀ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਸ ਵਿੱਚ ਵਿਟਾਮਿਨ ਏ, ਵਿਟਾਮਿਨ ਸੀ ਅਤੇ ਬੀਟਾ ਕੈਰੋਟੀਨ ਦੀ ਸਭ ਤੋਂ ਵੱਧ ਮਾਤਰਾ ਹੁੰਦੀ ਹੈ। ਸ਼ਕਰਕੰਦੀ ਨੂੰ ਆਲੂ ਨਾਲੋਂ ਜ਼ਿਆਦਾ ਪੌਸ਼ਟਿਕ ਮੰਨਿਆ ਜਾਂਦਾ ਹੈ। ਸ਼ਕਰਕੰਦੀ ਦਾ ਗਲਾਈਸੈਮਿਕ ਇੰਡੈਕਸ ਵੀ ਆਲੂ ਨਾਲੋਂ ਘੱਟ ਹੁੰਦਾ ਹੈ। ਅੱਖਾਂ ਨੂੰ ਸਿਹਤਮੰਦ ਰੱਖਣ ਲਈ ਸ਼ਕਰਕੰਦੀ ਫਾਇਦੇਮੰਦ ਦੱਸੀ ਗਈ ਹੈ। ਸ਼ਕਰਕੰਦੀ ਵਿੱਚ ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਪਾਇਆ ਜਾਂਦਾ ਹੈ। ਜੇ ਤੁਸੀਂ ਆਪਣੀਆਂ ਅੱਖਾਂ ਨੂੰ ਲੰਬੇ ਸਮੇਂ ਤੱਕ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਆਪਣੀ ਡਾਈਟ ‘ਚ ਸ਼ਕਰਕੰਦੀ ਨੂੰ ਜ਼ਰੂਰ ਸ਼ਾਮਲ ਕਰੋ। ਸ਼ਕਰਕੰਦੀ ਵਿੱਚ ਉੱਚ ਮਾਤਰਾ ਵਿੱਚ ਫਾਈਬਰ ਹੁੰਦਾ ਹੈ ਜੋ ਖਰਾਬ ਕੋਲੈਸਟ੍ਰੋਲ ਨੂੰ ਘਟਾ ਸਕਦਾ ਹੈ। ਇਸ ‘ਚ ਭਰਪੂਰ ਮਾਤਰਾ ‘ਚ ਪੋਟਾਸ਼ੀਅਮ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਦੀ ਸਮੱਸਿਆ ਲਈ ਫਾਇਦੇਮੰਦ ਹੈ।
Total Views: 18 ,
Real Estate