ਰਾਜਸਥਾਨ ‘ਚ ਪੁਲਿਸ ਦੀ ਗੱਡੀ ਹਾਦਸੇ ਦਾ ਸ਼ਿਕਾਰ , 5 ਪੁਲਿਸ ਮੁਲਾਜ਼ਮਾਂ ਦੀ ਮੌਤ

ਨਾਗੌਰ ‘ਚ ਪੁਲਿਸ ਦੀ ਗੱਡੀ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 5 ਪੁਲਸ ਕਰਮਚਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਪੁਲਸ ਕਰਮਚਾਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦਰਅਸਲ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ 5 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਜਦਕਿ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਹਾਦਸੇ ‘ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਸਾਰੇ ਸਿਪਾਹੀ ਚੋਣ ਡਿਊਟੀ ਲਈ ਜਾ ਰਹੇ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲਿਸ ਮੁਲਾਜ਼ਮਾਂ ਨਾਲ ਭਰੀ ਗੱਡੀ ਇੱਕ ਟਰੱਕ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਸਿਪਾਹੀ ਪੀਐਮ ਮੋਦੀ ਦੀ ਮੀਟਿੰਗ ਵਿੱਚ ਜਾ ਰਹੇ ਸਨ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Total Views: 106 ,
Real Estate