ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਜਿੱਤਿਆ

ਵਿਸ਼ਵ ਕੱਪ 2023 ਦੇ ਫਾਈਨਲ ‘ਚ ਭਾਰਤ ਨੂੰ 6 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਐਤਵਾਰ ਨੂੰ ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ।  ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ 240 ਦੌੜਾਂ ‘ਤੇ ਆਲ ਆਊਟ ਹੋ ਗਈ। 241 ਦੌੜਾਂ ਦੇ ਟੀਚੇ ਨੂੰ ਆਸਟ੍ਰੇਲੀਆਈ ਬੱਲੇਬਾਜ਼ਾਂ ਨੇ 43 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਟ੍ਰੈਵਿਸ ਹੈੱਡ ਨੇ ਆਪਣਾ ਸੈਂਕੜਾ ਲਗਾਇਆ, ਜਦਕਿ ਮਾਰਨਸ ਲੈਬੁਸ਼ਗਨ ਨੇ ਆਪਣਾ ਅਰਧ ਸੈਂਕੜਾ ਲਗਾਇਆ। ਇਸ ਤੋਂ ਪਹਿਲਾਂ ਮਿਸ਼ੇਲ ਸਟਾਰਕ ਨੇ 3 ਵਿਕਟਾਂ ਲਈਆਂ, ਜਦਕਿ ਕਪਤਾਨ ਪੈਟ ਕਮਿੰਸ ਅਤੇ ਜੋਸ਼ ਹੇਜ਼ਲਵੁੱਡ ਨੇ 2-2 ਵਿਕਟਾਂ ਹਾਸਲ ਕੀਤੀਆਂ।

Total Views: 21 ,
Real Estate