ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਕਰੀਬ ਦੋ ਮਹੀਨੇ ਪਹਿਲਾਂ ਦਿੱਲੀ ਦੇ ਫਲਾਈਓਵਰ ‘ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਹਰਿਆਣਾ ਦੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਹਿਰਾਸਤ ’ਚ ਲਏ ਵਿਅਕਤੀ ਦੀ ਪਛਾਣ 35 ਸਾਲਾ ਮਲਕ ਸਿੰਘ ਵਜੋਂ ਹੋਈ ਹੈ ਅਤੇ ਉਸ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਹਿਰਾਸਤ ਵਿਚ ਲਿਆ ਗਿਆ। ਕਸ਼ਮੀਰੀ ਗੇਟ ਫਲਾਈਓਵਰ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਜਾਣ ਤੋਂ ਬਾਅਦ ਪੁਲੀਸ ਨੇ 27 ਸਤੰਬਰ ਨੂੰ ਐਫਆਈਆਰ ਦਰਜ ਕੀਤੀ ਸੀ।
Total Views: 187 ,
Real Estate
















