ਪੀਜੀਆਈ ਚੰਡੀਗੜ੍ਹ ਵਿਚ ਫਰਜ਼ੀ ਸਟਾਫ਼ ਬਣ ਕੇ ਲੜਕੀ ਨੂੰ ਟੀਕਾ ਲਾਉਣ ਦੇ ਮਾਮਲੇ ਵਿਚ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਕਾ ਲਗਾਉਣ ਵਾਲੀ ਔਰਤ ਦੀ ਪਛਾਣ ਜਸਪ੍ਰੀਤ ਕੌਰ ਵਾਸੀ ਸੰਗਰੂਰ ਵਜੋਂ ਹੋਈ ਹੈ। ਉਹ ਪਟਿਆਲਾ ਵਿਚ ਕੇਅਰਟੇਕਰ ਵਜੋਂ ਕੰਮ ਕਰਦੀ ਸੀ। ਪੁਲਿਸ ਨੇ ਉਸ ਨੂੰ ਸੰਗਰੂਰ ਤੋਂ ਹੀ ਗ੍ਰਿਫ਼ਤਾਰ ਕੀਤਾ ਹੈ। ਰਾਜਪੁਰਾ ਦੀ ਰਹਿਣ ਵਾਲੀ ਮਹਿਲਾ ਮਰੀਜ਼ ਦੇ ਭਰਾ ਜਸਮੀਤ ਸਿੰਘ ਨੇ ਜਸਪ੍ਰੀਤ ਕੌਰ ਨੂੰ ਟੀਕਾ ਲਗਾਉਣ ਲਈ ਪੈਸੇ ਦੇ ਕੇ ਭੇਜਿਆ ਸੀ। ਉਸ ਨੇ ਇਹ ਟੀਕੇ ਆਪਣੇ ਸਾਥੀ ਬੂਟਾ ਸਿੰਘ ਵਾਸੀ ਰਾਜਪੁਰਾ ਅਤੇ ਮਨਦੀਪ ਸਿੰਘ ਵਾਸੀ ਪਟਿਆਲਾ ਤੋਂ ਖਰੀਦੇ ਸਨ। ਦੋਵਾਂ ਨੇ ਇਹ ਟੀਕੇ ਰਾਜਪੁਰਾ ਦੇ ਹਸਪਤਾਲ ਵਿਚ ਕੰਮ ਕਰਦੇ ਆਪਣੇ ਇੱਕ ਸਾਥੀ ਤੋਂ ਲਏ ਸਨ। ਮਹਿਲਾ ਮਰੀਜ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਆਈਸੀਯੂ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
Total Views: 214 ,
Real Estate
















