ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ‘ਵਾਰਿਸ ਪੰਜਾਬ ਦੇ’ ਖਿਲਾਫ ਹਲਫਨਾਮਾ

ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਹਲਫਨਾਮਾ ਦੇ ਕੇ ਕਿਹਾ ਹੈ ਕਿ ਵਾਰਿਸ ਪੰਜਾਬ ਦੇ ਨਾਲ ਜੁੜੇ ਲੋਕ ਅੱਜ ਵੀ ਪੰਜਾਬ ਵਿੱਚ ਸਰਗਰਮ ਹਨ। ਇਹ ਲੋਕ ਪੰਜਾਬ ਦੀ ਸ਼ਾਂਤੀ ਲਈ ਖਤਰਾ ਬਣ ਸਕਦੇ ਹਨ। ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਵੱਲੋਂ ਕੇਸ ਵਿੱਚ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਕਲਸੀ ਨੇ ਆਪਣੀ ਨਜ਼ਰਬੰਦੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪੰਜਾਬ ਵੱਲੋਂ ਕੁਝ ਦਿਨ ਪਹਿਲਾਂ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਲਸੀ ਦੀ ਨਜ਼ਰਬੰਦੀ ਦੇ ਹੁਕਮ ਨੂੰ ਵੀ 3 ਮਹੀਨੇ ਲਈ ਵਧਾ ਦਿੱਤਾ ਗਿਆ ਸੀ। ਹਲਫਨਾਮੇ ‘ਚ ਦੱਸਿਆ ਗਿਆ ਕਿ ਸੁਰੱਖਿਆ ਏਜੰਸੀਆਂ ਕੋਲ ਇਨਪੁਟ ਅਤੇ ਠੋਸ ਜਾਣਕਾਰੀ ਹੈ। ਜਿਸ ਦੇ ਆਧਾਰ ‘ਤੇ ਹਲਫਨਾਮੇ ‘ਚ ਇਹ ਗੱਲ ਕਹੀ ਗਈ ਹੈ।

Total Views: 283 ,
Real Estate