ਇਟਲੀ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਇਟਲੀ ਦੇ ਲਾਤੀਨਾ ਜ਼ਿਲ੍ਹੇ ਵਿਖੇ ਦਿਨ ਚੜਦੇ ਵਾਪਰੇ ਇਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸੰਤੁਲਨ ਵਿਗੜਨ ਕਾਰਨ ਕਾਰ ਸੜਕ ਦੇ ਕਿਨਾਰੇ ਇਕ ਦਰੱਖ਼ਤ ਨਾਲ ਟਕਰਾ ਗਈ, ਇਸ ਦੌਰਾਨ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਸਾਥੀ ਨੂੰ ਜ਼ਖਮੀ ਹਾਲਤ ਵਿਚ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

Total Views: 65 ,
Real Estate