ਕਤਰ : ਅੱਠ ਭਾਰਤੀਆਂ ਦੀ ਮੌਤ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਅਦਾਲਤ ਨੇ ਮਨਜੂਰ

ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਕਰਮਚਾਰੀਆਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਦੇ ਖਿਲਾਫ ਕਤਰ ‘ਚ ਭਾਰਤ ਦੀ ਅਪੀਲ ਸਵੀਕਾਰ ਕਰ ਲਈ ਗਈ ਹੈ। ਕਤਰ ਦੀ ਇੱਕ ਅਦਾਲਤ ਨੇ ਵੀਰਵਾਰ (23 ਨਵੰਬਰ) ਨੂੰ ਅਪੀਲ ਦਸਤਾਵੇਜ਼ ਨੂੰ ਸਵੀਕਾਰ ਕਰ ਲਿਆ ਅਤੇ ਹੁਣ ਕੇਸ ‘ਤੇ ਆਪਣਾ ਫੈਸਲਾ ਸੁਣਾਉਣ ਲਈ ਇਸ ਦਾ ਅਧਿਐਨ ਕਰੇਗੀ। ਮਾਮਲੇ ਦੀ ਅਗਲੀ ਸੁਣਵਾਈ ਜਲਦ ਹੋਣ ਦੀ ਉਮੀਦ ਹੈ ਜਿਸ ਵਿੱਚ ਅਦਾਲਤ ਵੱਲੋਂ ਕੋਈ ਫੈਸਲਾ ਸੁਣਾਏ ਜਾਣ ਦੀ ਮਾਮੂਲੀ ਸੰਭਾਵਨਾ ਹੈ।
26 ਅਕਤੂਬਰ ਨੂੰ ਕਤਰ ਦੀ ‘ਕੋਰਟ ਆਫ ਫਸਟ ਇੰਸਟੈਂਸ’ ਨੇ ਅੱਠ ਸਾਬਕਾ ਭਾਰਤੀ ਜਲ ਸੈਨਾ ਦੇ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਨਿੱਜੀ ਕੰਪਨੀ ਅਲ ਦਹਰਾ ਨਾਲ ਕੰਮ ਕਰਨ ਵਾਲੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਪਿਛਲੇ ਸਾਲ ਅਗਸਤ ‘ਚ ਕਥਿਤ ਜਾਸੂਸੀ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।

Total Views: 354 ,
Real Estate