ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਈਮੇਲ ਮਿਲੀ ਹੈ, ਜਿਸ ਵਿਚ ਉਸ ਦੇ ਟਰਮੀਨਲ 2 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਈਮੇਲ ਭੇਜਣ ਵਾਲੇ ਨੇ ਅਜਿਹਾ ਨਾ ਕਰਨ ਦੇ ਬਦਲੇ ਵਿਚ ਬਿਟਕੁਆਇਨ ਵਿਚ 10 ਲੱਖ ਅਮਰੀਕੀ ਡਾਲਰ ਦੀ ਮੰਗ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵੀਰਵਾਰ ਨੂੰ ਧਮਕੀ ਈਮੇਲ ਮਿਲੀ, ਜਿਸ ਤੋਂ ਬਾਅਦ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।
Total Views: 211 ,
Real Estate



















