ਭਾਰਤ ਚੀਨ ਵਿਚ ਫਲੂ ਦੀ ਸਥਿਤੀ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਉਹ ਉੱਤਰੀ ਚੀਨ ’ਚ ਬੱਚਿਆਂ ’ਚ ਸਾਹ ਦੀਆਂ ਬਿਮਾਰੀਆਂ ਅਤੇ ਐਚ9ਐਨ2 ਲਾਗ ਦੇ ਮਾਮਲਿਆਂ ਦੀ ਨੇੜਿਉਂ ਨਿਗਰਾਨੀ ਕਰ ਰਿਹਾ ਹੈ। ਮੰਤਰਾਲੇ ਨੇ ਕਿਹਾ ਕਿ ਭਾਰਤ ਨੂੰ ਏਵੀਅਨ ਇਨਫਲੂਐਂਜ਼ਾ ਦੇ ਮਾਮਲਿਆਂ ਅਤੇ ਚੀਨ ’ਚ ਸਾਹ ਦੀਆਂ ਬਿਮਾਰੀਆਂ ਤੋਂ ਘੱਟ ਜੋਖਮ ਹੈ।ਮੰਤਰਾਲੇ ਨੇ ਕਿਹਾ ਕਿ ਕੁਝ ਮੀਡੀਆ ਰੀਪੋਰਟਾਂ ’ਚ ਉੱਤਰੀ ਚੀਨ ਅੰਦਰ ਬੱਚਿਆਂ ’ਚ ਸਾਹ ਦੀਆਂ ਬਿਮਾਰੀਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਬਾਰੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਇਕ ਬਿਆਨ ਜਾਰੀ ਕੀਤਾ ਹੈ। ਮੰਤਰਾਲੇ ਨੇ ਕਿਹਾ ਕਿ ਉਪਲਬਧ ਜਾਣਕਾਰੀ ਅਨੁਸਾਰ ਚੀਨ ’ਚ ਪਿਛਲੇ ਕੁਝ ਹਫ਼ਤਿਆਂ ’ਚ ਸਾਹ ਦੀਆਂ ਬਿਮਾਰੀਆਂ ਦੇ ਮਾਮਲੇ ਵਧੇ ਹਨ। ਮੰਤਰਾਲੇ ਨੇ ਕਿਹਾ, ‘‘ਬੱਚਿਆਂ ’ਚ ਸਾਹ ਦੀਆਂ ਬਿਮਾਰੀਆਂ ਦੇ ਆਮ ਕਾਰਨਾਂ ਦੀ ਪਛਾਣ ਕੀਤੀ ਗਈ ਹੈ ਅਤੇ ਕੋਈ ਅਸਾਧਾਰਨ ਜਰਾਸੀਮ ਜਾਂ ਅਚਾਨਕ ਕਲੀਨਿਕਲ ਪੈਟਰਨ ਦੀ ਪਛਾਣ ਨਹੀਂ ਕੀਤੀ ਗਈ ਹੈ।’’ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਵਲੋਂ ਚੀਨ ਨੂੰ ਸਾਹ ਦੀਆਂ ਬਿਮਾਰੀਆਂ ਅਤੇ ਨਮੂਨੀਆ ਦੇ ਮਾਮਲਿਆਂ ’ਚ ਸੰਭਾਵੀ ਤੌਰ ’ਤੇ ਚਿੰਤਾਜਨਕ ਵਾਧੇ ਬਾਰੇ ਜਾਣਕਾਰੀ ਦੇਣ ਦੀ ਅਧਿਕਾਰਤ ਬੇਨਤੀ ਕਰਨ ਤੋਂ ਬਾਅਦ, ਚੀਨੀ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ’ਚ ਕੋਈ ‘ਅਸਾਧਾਰਨ ਜਾਂ ਨਵੀਂ ਬਿਮਾਰੀ’ ਸਾਹਮਣੇ ਨਹੀਂ ਆਈ ਹੈ।
ਚੀਨ ’ਚ ਬੱਚਿਆਂ ’ਚ ਸਾਹ ਦੀਆਂ ਬਿਮਾਰੀਆਂ ਦੇ ਮਾਮਲਿਆਂ ਦੀ ਨੇੜਿਉਂ ਨਿਗਰਾਨੀ ਕਰ ਰਿਹਾ ਭਾਰਤ
Total Views: 275 ,
Real Estate



















