ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ
ਫਰਿਜਨੋ (ਕੈਲੀਫੋਰਨੀਆਂ)
ਫਰਿਜਨੋ ਦੇ ਲਾਗਲੇ ਸ਼ਹਿਰ ਕਰਮਨ ਦੀ ਸਿੱਖ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਪਰਿਵਾਰਾਂ ਵੱਲੋਂ 24 ਨਵੰਬਰ ਦਿਨ ਸ਼ੁੱਕਰਵਾਰ ਤੋਂ ਐਤਵਾਰ 26 ਨਵੰਬਰ 2023 ਤੱਕ ਕਰਮਨ ਸ਼ਹਿਰ ਦੇ ਗੁਰਦੁਆਰਾ ਆਨੰਦਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸਲਾਨਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰੂ ਘਰ ਦੇ ਕੀਰਤਨੀਏ ਜਥੇ ਵੱਲੋ ਕੀਰਤਨ ਕੀਤਾ ਗਿਆ ਅਤੇ ਭਾਈ ਮਹਿਲ ਸਿੰਘ ਚੰਗੀਗੜ ਦੇ ਢਾਡੀ ਜੱਥੇ ਨੇ ਢਾਡੀ ਵਾਰਾਂ ਗਾਕੇ ਚੰਗਾ ਸਮਾਂ ਬੰਨਿਆ। ਇਸ ਸਮਾਗਮ ਲਈ ਐਸੋਸੀਏਸ਼ਨ ਦੇ ਸਾਰੇ ਮੈਂਬਰ ਜਿੰਨਾਂ ਵਿੱਚ ਪੁਸ਼ਪਿੰਦਰ ਸਿੰਘ ਕਰੀ, ਦਿਲਬੀਰ ਸਿੰਘ ਦਿਓ, ਤੇਜਿੰਦਰ ਸਿੰਘ ਗਿੱਲ, ਅਮਨਦੀਪ ਸਿੰਘ ਭੱਠਲ, ਸੁਖਦੀਪ ਸਿੰਘ ਥਿੰਦ, ਅਮਨਦੀਪ ਸਿੰਘ ਬਧੇਸ਼ਾ ਆਦਿ ਵਧਾਈ ਦੇ ਪਾਤਰ ਹਨ। ਇਸ ਮੌਕੇ ਕੜਾਹ ਪ੍ਰਸ਼ਾਦ ਦੀ ਦੇਗ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤੇ।
Total Views: 204 ,
Real Estate



















