ਪੰਜਾਬ ਅਤੇ ਹਰਿਆਣਾ ‘ਚ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਆਇਆ ਹੈ, ਜਿਸ ਕਾਰਨ ਮੀਂਹ ਨੇ ਇਕ ਵਾਰ ਫਿਰ ਦਸਤਕ ਦੇ ਦਿਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿਨ ਭਰ ਬੱਦਲ ਛਾਏ ਰਹਿਣ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।ਮੌਜੂਦਾ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੁਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ ਜ਼ਿਲ੍ਹੇ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਹਰਿਆਣਾ ਦੇ ਕਰਨਾਲ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਅੰਬਾਲਾ, ਵਿਚ ਵੀ ਹਲਕੀ ਬਾਰਸ਼ ਹੋ ਸਕਦੀ ਹੈ। ਮਾਹਰਾਂ ਅਨੁਸਾਰ, ਮੀਂਹ ਤੋਂ ਬਾਅਦ ਏਅਰ ਕੁਆਲਿਟੀ ਇੰਡੈਕਸ ਪੱਧਰ ਵਿਚ ਵੀ ਸੁਧਾਰ ਹੋ ਸਕਦਾ ਹੈ, ਕਿਉਂਕਿ ਇਹ ਹਵਾ ਵਿਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ।
ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਅਤੇ ਗੁਜਰਾਤ ਵਿਚ ਵੀ ਅੱਜ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ, ਯੂਪੀ, ਉੱਤਰਾਖੰਡ ਸਮੇਤ ਮੱਧ ਭਾਰਤ ਵਿਚ ਇਕ-ਦੋ ਦਿਨ ਮੀਂਹ ਜਾਰੀ ਰਹਿ ਸਕਦਾ ਹੈ। ਇਸ ਕਾਰਨ ਹਫ਼ਤੇ ਦੇ ਅੰਤ ਤਕ ਦੇਸ਼ ਭਰ ਵਿਚ ਠੰਢ ਵਧਣ ਦੀ ਸੰਭਾਵਨਾ ਹੈ।
ਪੰਜਾਬ ਵਿਚ ਵਧੀ ਠੰਢ:ਮੀਂਹ ਦਾ ਅਲਰਟ ਜਾਰੀ
Total Views: 161 ,
Real Estate



















