ਅਸਮਾਨੀ ਬਿਜਲੀ ਡਿੱਗਣ ਨਾਲ 20 ਮੌਤਾਂ

ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ ‘ਚ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗਾ ਹੋਇਆ ਹੈ।ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (ਐਸਈਓਸੀ) ਦੇ ਇੱਕ ਅਧਿਕਾਰੀ ਦੇ ਅਨੁਸਾਰ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੁਣ ਤੱਕ ਬਿਜਲੀ ਡਿੱਗਣ ਕਾਰਨ ਕੁੱਲ 20 ਮੌਤਾਂ ਹੋਈਆਂ ਹਨ।

Total Views: 133 ,
Real Estate