ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਅਧਿਕਾਰੀਆਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਨੂੰ ਵੱਡੀ ਸਮੱਸਿਆ ਦੱਸਿਆ

ਬਰਖਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦੀ ਤਸਕਰੀ ਆਮ ਹੋ ਗਈ ਹੈ, ਇਹ ਸੂਬੇ ਲਈ ਵੱਡੀ ਸਮੱਸਿਆ ਹੈ। ਇਸ ਦੇ ਨਾਲ ਹੀ ਜੇਕਰ ਪੁਲਿਸ ਵੀ ਇਸ ਵਿਚ ਸ਼ਾਮਲ ਹੈ ਤਾਂ ਇਹ ਵੱਡੀ ਸਮੱਸਿਆ ਹੈ। ਹੁੰਦਲ ਵਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਜਸਟਿਸ ਬੀਆਰ ਗਵਈ ਅਤੇ ਪੀਕੇ ਮਿਸ਼ਰਾ ਦੇ ਬੈਂਚ ਨੇ ਕਿਹਾ, “ਪੰਜਾਬ ਨਸ਼ੀਲੇ ਪਦਾਰਥਾਂ ਦੀ ਇੰਨੀ ਵੱਡੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਅਸੀਂ ਇਸ ਪਟੀਸ਼ਨ ਨੂੰ ਖਾਰਜ ਕਰ ਰਹੇ ਹਾਂ।” ਬੈਂਚ ਨੇ ਕਿਹਾ, “ਪੰਜਾਬ ਵਿਚ ਨਸ਼ਿਆਂ ਦੇ ਮਾਮਲਿਆਂ ਵਿਚ ਪੁਲਿਸ ਅਧਿਕਾਰੀਆਂ ਦੀ ਮਿਲੀਭੁਗਤ ਇਕ ਵੱਡੀ ਸਮੱਸਿਆ ਹੈ।” ਹੁੰਦਲ ਨੂੰ ਕੁੱਝ ਦਿਨਾਂ ਲਈ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਸੀ। ਸਮਾਂ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਮੁੜ ਪਟੀਸ਼ਨ ਰੱਦ ਕਰ ਦਿਤੀ। ਅਗਸਤ ਵਿਚ ਹੁੰਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਵਿਰੁਧ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ, ਜਿਸ ਵਿਚ ਉਸ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਗਿਆ ਸੀ।

Total Views: 89 ,
Real Estate