ED ਨੇ ਸਾਬਕਾ ਮੰਤਰੀ ਧਰਮਸੋਤ ਦੇ ਘਰ ‘ਚ ਮਾਰਿਆ ਛਾਪਾ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਘਰ ‘ਚ ਜਲੰਧਰ ਤੋਂ ਈਡੀ ਦੀ ਇੱਕ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ।  ਮਿਲੀ ਜਾਣਕਾਰੀ ਅਨੁਸਾਰ ਸਾਧੂ ਸਿੰਘ ਰੇਡ ਸਮੇਂ ਘਰ ਵਿੱਚ ਮੌਜੂਦ ਨਹੀਂ ਸਨ । ਇਹ ਮਾਮਲਾ ਜੰਗਲਾਤ ਘੁਟਾਲੇ ਨਾਲ ਜੁੜਿਆ ਹੋਇਆ ਹੈ। ਈਡੀ ਵੱਲੋਂ ਧਰਮਸੋਤ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ।ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ।ਦਸਣਯੋਗ ਹੈ ਕਿ CM  ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਫਿਲਹਾਲ ਉਹ ਜ਼ਮਾਨਤ ’ਤੇ ਬਾਹਰ ਹਨ।

Total Views: 77 ,
Real Estate