ਮੱਧ ਪ੍ਰਦੇਸ਼ ਸਮੇਤ 4 ਰਾਜਾਂ ਦੀਆਂ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਇਨ੍ਹਾਂ ਪੰਜਾਂ ਰਾਜਾਂ ਵਿੱਚ ਕਿਸ ਦੀ ਸਰਕਾਰ ਬਣੇਗੀ, ਇਹ ਫੈਸਲਾ 3 ਦਸੰਬਰ ਦੇ ਚੋਣ ਨਤੀਜਿਆਂ ਤੋਂ ਸਪੱਸ਼ਟ ਹੋ ਜਾਵੇਗਾ। ਰਾਜਸਥਾਨ ਵਿਧਾਨ ਸਭਾ ਚੋਣਾਂ 2023 ਦੇ ਤਹਿਤ, ਚੋਣ ਕਮਿਸ਼ਨ ਨੇ ਰਾਜ ਦੀਆਂ 199 ਸੀਟਾਂ ‘ਤੇ 3 ਦਸੰਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਲਗਭਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅੱਜ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਉਪ ਜ਼ਿਲ੍ਹਾ ਚੋਣ ਅਫ਼ਸਰਾਂ, ਰਿਟਰਨਿੰਗ ਅਫ਼ਸਰਾਂ, ਵਧੀਕ ਰਿਟਰਨਿੰਗ ਅਫ਼ਸਰਾਂ ਅਤੇ ਆਈ.ਟੀ ਸਟਾਫ਼ ਨੂੰ ਗਿਣਤੀ ਪਾਰਟੀਆਂ ਲਈ ਸਿਖਲਾਈ ਦਿੱਤੀ ਗਈ ਹੈ।
Total Views: 189 ,
Real Estate



















