ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ ਸਨ ਪਰ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕ ਲਿਆ ਗਿਆ ਜਿਸ ਕਾਰਨ ਮੁਲਾਕਾਤ ਨਹੀਂ ਹੋ ਸਕੀ। ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਵਿੱਚ ਮਿਲਣ ਲਈ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਪੰਜਾਬ ਪੁਲੀਸ ਨੇ ਰੋਕ ਲਿਆ। ਰਾਜੋਆਣਾ ਦੀ 5 ਦਸੰਬਰ ਤੋਂ ਸ਼ੁਰੂ ਹੋ ਰਹੀ ਭੁੱਖ ਹੜਤਾਲ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣ ਆਏ ਸਨ।ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਪਟਿਆਲਾ ਜੇਲ੍ਹ ਦੇ ਬਾਹਰ ਹੀ ਰੋਕ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਵੀ ਰਾਜੋਆਣਾ ਨੂੰ ਮਿਲਣ ਪਟਿਆਲਾ ਪੁੱਜੇ ਪਰ ਪੁਲਿਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ।
ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਆ ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਗਏ ਸੀ। ਇਥੇ ਜੇਲ੍ਹ ਪ੍ਰਸ਼ਾਸਨ ਨੇ ਇਹ ਕਹਿ ਕੇ ਮੁਲਾਕਾਤ ਤੋਂ ਰੋਕ ਦਿੱਤਾ ਸੀ ਕਿ ਇਨ੍ਹਾਂ ਮੁਲਾਕਾਤੀਆਂ ਕੋਲੀ ਮੁਲਾਕਾਤ ਦੀ ਕੋਈ ਮੰਨਜੂਰੀ ਨਹੀਂ ਹੈ।
ਮਜੀਠੀਆ ਤੇ ਵਲਟੋਹਾ ਦੀ ਮੁਲਾਕਾਤ ਨਹੀਂ ਕਰਵਾਈ ਰਾਜੋਆਣਾ ਨਾਲ
Total Views: 181 ,
Real Estate





















