ਮਨੀਪੁਰ ‘ਚ ਫਿਰ ਗੋਲੀਬਾਰੀ,13 ਲੋਕਾਂ ਦੀ ਮੌਤ

ਮਨੀਪੁਰ ਵਿਚ ਇਕ ਵਾਰ ਫਿਰ ਤੇਂਗਨੋਪਾਲ ਜ਼ਿਲ੍ਹੇ ਵਿਚ ਸੋਮਵਾਰ ਨੂੰ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ ਸੀ। ਜਿਸ ‘ਚ 13 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰੀਪੋਰਟਾਂ ਅਨੁਸਾਰ ਇਕ ਅਧਿਕਾਰੀ ਨੇ ਦਸਿਆ ਕਿ ਜ਼ਿਲ੍ਹੇ ਦੇ ਲੀਥੂ ਪਿੰਡ ਨੇੜੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ। ਘਟਨਾ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਉਥੋਂ 13 ਲਾਸ਼ਾਂ ਬਰਾਮਦ ਕੀਤੀਆਂ ਹਨ। ਅਧਿਕਾਰੀ ਨੇ ਦਸਿਆ ਕਿ ਉਨ੍ਹਾਂ ਨੂੰ ਮੌਕੇ ਤੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ। ਰੀਪੋਰਟ ਮੁਤਾਬਕ ਮ੍ਰਿਤਕਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।

Total Views: 98 ,
Real Estate