ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜੋਆਣਾ ਨਾਲ ਮੁਲਾਕਾਤ ਦਾ ਮੰਗਿਆ ਸਮਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲੰਵਤ ਸਿੰਘ ਰਾਜੋਆਣਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅੰਦਰ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਵਾਪਸ ਕਰਵਾਉਣ ਦੇ ਯਤਨਾਂ ਤਹਿਤ ਵਫ਼ਦ ਦੀ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਜੇਲ੍ਹ ਵਿਭਾਗ ਪਾਸੋਂ ਸਮਾਂ ਮੰਗਿਆ ਹੈ। ਇਸ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਹਨ। ਰਾਜੋਆਣਾ ਨਾਲ ਤੁਰੰਤ ਮੁਲਾਕਾਤ ਲਈ ਪੰਜਾਬ ਦੇ ਡਾਇਰੈਕਟਰ ਜਨਰਲ ਜੇਲ੍ਹਾਂ ਅਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਨੂੰ ਪੱਤਰ ਭੇਜੇ ਜਾ ਚੁੱਕੇ ਹਨ।ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਭਾਈ ਰਾਜੋਆਣਾ ਸਬੰਧੀ ਭੁੱਖ ਹੜਤਾਲ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ ਵਫ਼ਦ ਨੂੰ ਮੁਲਾਕਾਤ ਲਈ ਤੁਰੰਤ ਸਮਾਂ ਦਿੱਤਾ ਜਾਵੇ।

Total Views: 130 ,
Real Estate