ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ

ਲੋਕ ਸਭਾ ਨੇ ਟੀਐੱਮਸੀ ਮੈਂਬਰ ਮਹੂਆ ਮੋਇਤਰਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ । ਇਸ ਤੋਂ ਪਹਿਲਾਂ ਸਦਨ ਨੇ ਨੈਤਿਕਤਾ ਕਮੇਟੀ ਦੀ ਉਸ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿੱਚ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਕੱਢਣ ਦੀ ਸਿਫ਼ਾਰਸ਼ ਕੀਤੀ। ਇਸ ਦੇ ਨਾਲ ਲੋਕ ਸਭਾ ਨੇ ਮਹੂਆ ਮੋਇਤਰਾ ਨੂੰ ਕੱਢਣ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ ਸਦਨ ਨੂੰ ਸੋਮਵਾਰ ਸਵੇਰੇ 11 ਵਜੇ ਤੱਕ ਲਈ ਉਠਾਅ ਦਿੱਤਾ ਗਿਆ। ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਸੰਸਦ ਮੈਂਬਰ ਮਹੂਆ ਮੋਇਤਰਾ ‘ਤੇ ‘ਪੈਸੇ ਲਈ ਸਵਾਲ ਪੁੱਛਣ’ ਦੇ ਦੋਸ਼ਾਂ ‘ਤੇ ਨੈਤਿਕ ਕਮੇਟੀ ਦੀ ਰਿਪੋਰਟ ‘ਤੇ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਕਾਰਨ ਅੱਜ ਲੋਕ ਸਭਾ ਦੀ ਕਾਰਵਾਈ ਨੂੰ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।

Total Views: 66 ,
Real Estate