ਅਗਲੇ ਚਾਰ ਤੋਂ ਪੰਜ ਦਿਨ ਭਾਰੀ ਮੀਂਹ ਦੀ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

IMD ਨੇ ਆਉਣ ਵਾਲੇ ਦਿਨਾਂ ਵਿਚ ਭਾਰੀ ਮੀਂਹ, ਗੜੇਮਾਰੀ ਅਤੇ ਸੰਘਣੀ ਧੁੰਦ ਦੀ ਭਵਿੱਖਬਾਣੀ ਕਰਦੇ ਹੋਏ ਦੇਸ਼ ਦੇ ਵੱਖ-ਵੱਖ ਹਿੱਸਿਆਂ ਲਈ ਇੱਕ ਮੌਸਮ ਚੇਤਾਵਨੀ ਜਾਰੀ ਕੀਤੀ ਹੈ।ਮੌਸਮ ਵਿਭਾਗ ਦੇ ਅਨੁਸਾਰ ਦੱਖਣ-ਪੂਰਬੀ ਅਰਬ ਸਾਗਰ ਅਤੇ ਨਾਲ ਲੱਗਦੇ ਮਾਲਦੀਵ ਖੇਤਰ ਵਿੱਚ ਚੱਕਰਵਾਤੀ ਸਰਕੂਲੇਸ਼ਨ ਆਉਣ ਨਾਲ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਕੇਰਲ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਲਕਸ਼ਦੀਪ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ। ਇਸ ਨਾਲ ਬਾਹਰੀ ਖੇਤਰਾਂ ਅਤੇ ਹਾਈਵੇਅ ‘ਤੇ ਵਿਜ਼ੀਬਿਲਟੀ ਵੀ ਪ੍ਰਭਾਵਿਤ ਹੋਵੇਗੀ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।ਅਗਲੇ ਦੋ-ਤਿੰਨ ਦਿਨਾਂ ਵਿੱਚ ਦਿੱਲੀ-ਐਨਸੀਆਰ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਧੁੰਦ ਦਾ ਅਸਰ ਵੀ ਦਿਖਣਾ ਸ਼ੁਰੂ ਹੋ ਜਾਵੇਗਾ। ਆਈਐਮਡੀ ਦੇ ਅਨੁਸਾਰ ਸੋਮਵਾਰ 11 ਦਸੰਬਰ ਤੋਂ ਘੱਟੋ-ਘੱਟ ਤਾਪਮਾਨ ਵਿੱਚ ਕਮੀ ਆਵੇਗੀ।ਫ਼ਰੀਦਕੋਟ ’ਚ ਤਾਪਮਾਨ 5.8 ਡਿਗਰੀ, ਫਿਰੋਜ਼ਪੁਰ ’ਚ 6.2, ਰੂਪਨਗਰ ’ਚ 6.8, ਮੋਗੇ 6.3, ਗੁਰਦਾਸਪੁਰ ’ਚ 6.9, ਲੁਧਿਆਣੇ ’ਚ 7.2 ਤੇ ਅੰਮ੍ਰਿਤਸਰ ’ਚ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਹੁਤੇ ਜ਼ਿਲ੍ਹਿਆਂ ’ਚ ਤਾਪਮਾਨ 21 ਤੋਂ 22 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਮੌਸਮ ਵਿਭਾਗ ਅਨੁਸਾਰ ਸੂਬੇ ’ਚ ਅਗਲੇ ਤਿੰਨ ਦਿਨਾਂ ਦੌਰਾਨ ਤਾਪਮਾਨ ’ਚ ਕੋਈ ਖ਼ਾਸ ਤਬਦੀਲੀ ਨਹੀਂ ਆਵੇਗੀ। ਇਕ ਹਫ਼ਤੇ ਤਕ ਕੋਹਰਾ ਤੇ ਧੁੰਦ ਪੈਣ ਦੀ ਸੰਭਾਵਨਾ ਹੈ। 13 ਦਸੰਬਰ ਤੱਕ ਮੌਸਮ ਖ਼ੁਸ਼ਕ ਰਹੇਗਾ।

Total Views: 158 ,
Real Estate