ਪਹਿਲਵਾਨਾਂ ਨੇ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਸੰਜੇ ਸਿੰਘ ਨੂੰ WFI ਚੋਣਾਂ ਲੜਨ ਤੋਂ ਰੋਕਣ ਦੀ ਅਪੀਲ ਕੀਤੀ

ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨੇ ਸੋਮਵਾਰ ਨੂੰ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸੰਜੇ ਸਿੰਘ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਨਾ ਲੜਨ ਕਿਉਂਕਿ ਉਹ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਹਨ, ਜਿਨ੍ਹਾਂ ’ਤੇ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ।WFI ਦੀਆਂ ਚੋਣਾਂ 21 ਦਸੰਬਰ ਨੂੰ ਫੈਡਰੇਸ਼ਨ ਦੀ ਜਨਰਲ ਬਾਡੀ ਦੀ ਬੈਠਕ ’ਚ ਹੋਣੀਆਂ ਹਨ, ਜਿੱਥੇ ਨਤੀਜਿਆਂ ਦਾ ਐਲਾਨ ਵੀ ਕੀਤਾ ਜਾਵੇਗਾ। ਬਜਰੰਗ, ਵਿਨੇਸ਼ ਫੋਗਾਟ ਅਤੇ ਸਾਕਸ਼ੀ ਉਨ੍ਹਾਂ ਪਹਿਲਵਾਨਾਂ ਵਿਚ ਸ਼ਾਮਲ ਸਨ ਜਿਨ੍ਹਾਂ ਨੇ ਬ੍ਰਿਜ ਭੂਸ਼ਣ ਵਿਰੁਧ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ’ਤੇ ਜੂਨੀਅਰ ਪਹਿਲਵਾਨਾਂ ਸਮੇਤ ਕਈ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਾਇਆ। ਦਿੱਲੀ ਦੀ ਇਕ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।

Total Views: 258 ,
Real Estate