ਜੰਮੂ ਕਸ਼ਮੀਰ ਵਿਚ ਅਨੰਦ ਮੈਰਿਜ ਐਕਟ ਲਾਗੂ

ਜੰਮੂ ਕਸ਼ਮੀਰ ਵਿਚ ਸਿੱਖ ਭਾਈਚਾਰੇ ਦੀ ਸਾਲਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਥੇ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਹੈ। ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟ੍ਰੇਸ਼ਨ ਇਸ ਕਾਨੂੰਨ ਤਹਿਤ ਹੋਵੇਗੀ। ਪੰਜ ਅਗਸਤ, 2019 ਨੂੰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਕੇਂਦਰੀ ਕਾਨੂੰਨ ਜੰਮੂ-ਕਸ਼ਮੀਰ ’ਚ ਲਾਗੂ ਹੋ ਗਏ। ਇਸ ਤੋਂ ਬਾਅਦ ਸਿੱਖ ਭਾਈਚਾਰਾ ਮੰਗ ਕਰ ਰਿਹਾ ਸੀ ਕਿ ਜੰਮੂ ਕਸ਼ਮੀਰ ’ਚ ਵੀ ਅਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ।ਅਨੰਦ ਮੈਰਿਜ ਐਕਟ ਤਹਿਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦੇ ਰਜਿਸਟਰਾਰ ਹੋਣਗੇ।ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਕਸ਼ਮੀਰ ਅਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

Total Views: 537 ,
Real Estate