ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਬਰੇਕ ਲੱਗ ਗਈ ਹੈ। ਕੇਂਦਰ ਸਰਕਾਰ ਨੇ ਆਉਂਦੇ ਡੇਢ ਮਹੀਨੇ ਦੌਰਾਨ ਪੰਜਾਬ ਨੂੰ ਇਸ ਸਕੀਮ ਤਹਿਤ ਰੇਲਾਂ ਦੇਣ ਤੋਂ ਅਸਮਰੱਥਾ ਜ਼ਾਹਿਰ ਕਰ ਦਿੱਤੀ ਹੈ। ਭਾਰਤੀ ਰੇਲਵੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੰਜਾਬ ਸਰਕਾਰ ਨੂੰ ਜ਼ੁਬਾਨੀ ਤੌਰ ’ਤੇ ਸੂਚਿਤ ਕਰ ਦਿੱਤਾ ਹੈ ਕਿ ਉਹ ਫਰਵਰੀ ਮਹੀਨੇ ਤੋਂ ਹੀ ਰੇਲਾਂ ਦੇ ਸਕਣਗੇ। ਸੂਬਾ ਸਰਕਾਰ ਹੁਣ ਰੇਲਵੇ ਦੇ ਪੱਤਰ ਦੀ ਉਡੀਕ ਕਰ ਰਹੀ ਹੈ।15 ਦਸੰਬਰ ਨੂੰ ਮਾਲੇਰਕੋਟਲਾ ਤੋਂ ਰੇਲ ਗੱਡੀ ਜ਼ਰੀਏ ਸ਼ਰਧਾਲੂਆਂ ਦਾ ਜਥਾ ਜਾਣਾ ਸੀ ਪ੍ਰੰਤੂ ਰੇਲਵੇ ਨੇ ਗੱਡੀ ਦੇਣ ਤੋਂ ਅਸਮਰੱਥਾ ਜਤਾ ਦਿੱਤੀ ਹੈ। ਪੰਜਾਬ ਸਰਕਾਰ ਨੇ 15 ਦਸੰਬਰ ਵਾਲੀ ਗੱਡੀ ਦੇ 1.34 ਕਰੋੜ ਰੁਪਏ ਰੇਲਵੇ ਕੋਲ ਜਮ੍ਹਾਂ ਵੀ ਕਰਾਏ ਹੋਏ ਸਨ। ਰੇਲਵੇ ਅਧਿਕਾਰੀ ਆਖ ਰਹੇ ਹਨ ਕਿ ਜਨਰੇਟਰ ਕਾਰਾਂ ਦੀ ਕਮੀ ਕਰਕੇ ਏਸੀ ਰੇਲਾਂ ਦੀ ਉਪਲੱਬਧਤਾ ਨਹੀਂ ਹੈ ਅਤੇ ਕੋਲਾ ਰੈਕ ਆਉਣ ਕਰਕੇ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਦੇ ਅਧਿਕਾਰੀ ਦਲੀਲ ਦੇ ਰਹੇ ਹਨ ਕਿ ਜਦੋਂ ਬਕਾਇਦਾ ਐੱਮਓਯੂ ਸਾਈਨ ਹੋਇਆ ਹੈ ਅਤੇ ਰਾਸ਼ੀ ਵੀ ਐਡਵਾਂਸ ਵਿਚ ਦਿੱਤੀ ਜਾ ਰਹੀ ਹੈ ਤਾਂ ਅਜਿਹਾ ਕਿਉਂ ਹੋ ਰਿਹਾ ਹੈ।
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਲਈ ਰੇਲਵੇ ਦੀ ਨਾਂਹ
Total Views: 138 ,
Real Estate