ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਆਲ ਉਠਾਉਂਦਿਆਂ ਕਿਹਾ ਹੈ ਕਿ ਇਹ ਦੇਖਣ ਦੀ ਬਹੁਤ ਲੋੜ ਹੈ ਕਿ ਇਸ ਮੁਆਫ਼ੀ ਪਿੱਛੇ ਸੁਖਬੀਰ ਬਾਦਲ ਦਾ ਮਕਸਦ ਕੀ ਹੈ?ਸੰਧਵਾਂ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਸਾਲ 2015 ਵਿੱਚ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨੱਕ ਹੇਠਾਂ ਪਾਵਨ ਪਵਿੱਤਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲੜੀਵਾਰ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਵਿੱਚ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਲਾਪਰਵਾਹੀ ਵਾਲਾ ਵਤੀਰਾ ਅਪਣਾਇਆ, ਜਿਸ ਕਾਰਨ ਇਨ੍ਹਾਂ ਸਮਾਜ ਦੋਖੀ ਦੁਸ਼ਟ ਤੱਤਾਂ ਦੇ ਹੌਂਸਲੇ ਵਧੇ। ਸਪੀਕਰ ਨੇ ਕਿਹਾ ਕਿ ਬਾਦਲ ਸਰਕਾਰ ਵਿੱਚ ਗ੍ਰਹਿ ਵਿਭਾਗ ਸੁਖਬੀਰ ਬਾਦਲ ਕੋਲ ਸੀ ਅਤੇ ਇਨ੍ਹਾਂ ਵੱਲੋਂ ਆਖਿਆ ਜਾਂਦਾ ਸੀ ਕਿ ਪੰਜਾਬ ਵਿੱਚ ਸਾਡੇ ਹੁਕਮ ਬਿਨਾਂ ਪੱਤਾ ਨਹੀਂ ਹਿੱਲਦਾ। ਏਨੇ ਹੰਕਾਰੇ ਹੋਏ ਰਵਈਏ ਦੇ ਚਲਦਿਆਂ ਲਗਾਤਾਰ ਬੇਅਦਬੀ ਦੀਆਂ ਵਾਰਦਾਤਾਂ ਹੋਈਆਂ ਅਤੇ ਕਿਸੇ ਥਾਂ ਵੀ ਦੁਸ਼ਟ ਦੋਸ਼ੀਆਂ ਨੂੰ ਬਾਦਲ ਸਰਕਾਰ ਫੜ ਨਾ ਸਕੀ।ਸੰਧਵਾਂ ਨੇ ਸਵਾਲ ਕੀਤਾ ਕਿ ਸੁਖਬੀਰ ਬਾਦਲ ਜੀ ਤੁਹਾਡੇ ਰਾਜ ਭਾਗ ਵੇਲੇ ਹੋਈਆਂ ਬੇਅਦਬੀਆਂ ਲਈ ਤਾਂ ਤੁਸੀਂ ਆਪਣੇ ਸਿਆਸੀ ਮੁਫਾਦਾਂ ਖ਼ਾਤਰ ਮੁਆਫ਼ੀ ਮੰਗ ਲਈ ਹੈ ਪਰ ਬੇਅਦਬੀ ਦਾ ਇਨਸਾਫ਼ ਲੈਣ ਲਈ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਖੇ ਇਕੱਤਰ ਹੋਈ ਗੁਰੂ ਦੀ ਸਾਜੀ ਨਿਵਾਜੀ ਸਾਧ ਸੰਗਤ ਦੇ ਸ਼ਾਂਤਮਈ ਇਕੱਠ ਉਪਰ ਅੰਮ੍ਰਿਤ ਵੇਲੇ ਗੋਲੀਆਂ ਵਰ੍ਹਾਉਣ ਅਤੇ ਦੋ ਗੁਰੂ ਪਿਆਰੇ ਸਿੰਘਾਂ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਕੀਤੇ ਜਾਣ ਲਈ ਮੁਆਫ਼ੀ ਕੌਣ ਮੰਗੇਗਾ?
ਅਕਾਲੀ ਦਲ ਬਾਦਲ ਦੇ ਪ੍ਰਧਾਨ ਵਜੋਂ ਮੰਗੀ ਗਈ ਮੁਆਫ਼ੀ ਮਹਿਜ਼ ਇੱਕ ਸਿਆਸੀ ਤਿਕੜਮਬਾਜ਼ੀ -ਸੰਧਵਾਂ
Total Views: 208 ,
Real Estate


















