ਸੰਸਦ ‘ਚ ਹਮਲਾ ਕਰਨ ਵਾਲੇ ਚਾਰੇ ਮੁਲਜ਼ਮਾਂ ਦਾ 7 ਦਿਨ ਦਾ ਰਿਮਾਂਡ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੰਸਦ ਦੀ ਸੁਰੱਖਿਆ ਵਿੱਚ ਹਮਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਚਾਰ ਮੁਲਜ਼ਮਾਂ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ। ਚਾਰੋਂ ਮੁਲਜ਼ਮਾਂ ਨੂੰ ਅਦਾਲਤ ਵੱਲੋਂ ਵਕੀਲ ਦਿੱਤੇ ਗਏ ਹਨ। ਅਦਾਲਤ ਨੇ 7 ਦਿਨਾਂ ਦੇ ਰਿਮਾਂਡ ਦੇ ਦਿੱਤਾ। ਬੁੱਧਵਾਰ ਦੁਪਹਿਰ ਦੋ ਮੁਲਜ਼ਮ ਮਨੋਰੰਜਨ ਡੀ ਅਤੇ ਸਾਗਰ ਸ਼ਰਮਾ ਲੋਕ ਸਭਾ ਦੀ ਦਰਸ਼ਕ ਗੈਲਰੀ ਤੋਂ ਸਦਨ ਵਿੱਚ ਦਾਖਲ ਹੋ ਗਏ ਅਤੇ ਰੰਗਾਂ ਵਾਲੇ ਧੂੰਏਂ ਦੀ ਵਰਤੋਂ ਕੀਤੀ, ਜਿਸ ਨਾਲ ਸੰਸਦ ਮੈਂਬਰਾਂ ਵਿੱਚ ਹਫੜਾ-ਦਫੜੀ ਮਚ ਗਈ। ਸੰਸਦ ਮੈਂਬਰਾਂ ਨੇ ਮੁਲਜ਼ਮਾਂ ਨੂੰ ਫੜ ਕੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਸਦਨ ਵਿੱਚ ਮੌਜੂਦ ਮਾਰਸ਼ਲ ਦੇ ਹਵਾਲੇ ਕਰ ਦਿੱਤਾ ਗਿਆ।

Total Views: 195 ,
Real Estate