ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਨੇਤਾ ਮਹੂਆ ਮੋਇਤਰਾ ਦੀ ਲੋਕ ਸਭਾ ’ਚੋਂ ਬਰਖ਼ਾਤਗੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅਗਲੇ ਸਾਲ 3 ਜਨਵਰੀ ਤੱਕ ਮੁਲਤਵੀ ਕਰ ਦਿੱਤੀ। ਲੋਕ ਸਭਾ ‘ਚ ਨੈਤਿਕਤਾ ਕਮੇਟੀ ਦੀ ਰਿਪੋਰਟ ਮਨਜ਼ੂਰ ਹੋਣ ਤੋਂ ਬਾਅਦ ਟੀਐੱਮਸੀ ਨੇਤਾ ਨੂੰ ਸਦਨ ‘ਚੋਂ ਕੱਢ ਦਿੱਤਾ ਗਿਆ। ਇਸ ਦੇ ਵਿਰੋਧ ‘ਚ ਮੋਇਤਰਾ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਇਸ ਰਿਪੋਰਟ ਵਿੱਚ ਮੋਇਤਰਾ ਨੂੰ ‘ਪੈਸੇ ਲੈ ਕੇ ਸਵਾਲ ਪੁੱਛਣ’ ਦੇ ਮਾਮਲੇ ਵਿੱਚ ‘ਅਨੈਤਿਕ ਅਤੇ ਗਲਤ ਵਿਹਾਰ’ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।
Total Views: 283 ,
Real Estate



















