‘ਪਾਰਟੀ ਦਾ ਸਮੁੱਚਾ ਕੇਡਰ ‘ਆਪ’ ਨਾਲ ਰਲ ਕੇ ਚੋਣਾਂ ਲੜਨ ਦੇ ਖ਼ਿਲਾਫ਼’ -ਰੰਧਾਵਾ

ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਆਗਾਮੀ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸਮੁੱਚਾ ਕੇਡਰ ‘ਆਪ’ ਨਾਲ ਰਲ ਕੇ ਚੋਣਾਂ ਲੜਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੇ ਰਾਜ ਦੌਰਾਨ ਨਸ਼ਾ ਘਰ-ਘਰ ਵਿੱਚ ਪਹੁੰਚ ਚੁੱਕਾ ਹੈ। ਸੂਬੇ ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ‘ਆਪ’ ਆਗੂਆਂ ਵੱਲੋਂ ਕਾਂਗਰਸ ਸਰਕਾਰ ਵੇਲੇ ਸ਼ੁਰੂ ਕਰਵਾਏ ਗਏ ਪ੍ਰਾਜੈਕਟਾਂ ਦਾ ਉਦਘਾਟਨ ਕਰ ਕੇ ਵਾਹ-ਵਾਹ ਖੱਟੀ ਜਾ ਰਹੀ ਹੈ।
ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾਉਣ ਦਾ ਪੂਰਾ ਮਨ ਬਣਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ ਨਾਲ ਰਲ ਕੇ ਚੋਣਾਂ ਲੜਨ ਦੇ ਖ਼ਿਲਾਫ਼ ਹੈ। ਕਾਂਗਰਸ ਆਪਣੇ ਦਮ ’ਤੇ ਚੋਣਾਂ ਲੜੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ।
Total Views: 207 ,
Real Estate