ਰਾਜ ਸਭਾ ਤੋਂ 45 ਵਿਰੋਧੀ ਸੰਸਦ ਮੈਂਬਰ ਸਮੇਤ ਕੁੱਲ 78 MPs ਮੁਅੱਤਲ

ਸੋਮਵਾਰ ਨੂੰ ਸੰਸਦ ਦੀ ਕਾਰਵਾਈ ਵਿੱਚ ਵਿਘਨ ਪਾਉਣ ਲਈ ਰਾਜ ਸਭਾ ਨੇਕਾਂਗਰਸ ਦੇ ਸੰਸਦ ਮੈਂਬਰਾਂ ਜੈਰਾਮ ਰਮੇਸ਼, ਰਣਦੀਪ ਸੁਰਜੇਵਾਲਾ ਅਤੇ ਕੇਸੀ ਵੇਣੂਗੋਪਾਲ ਸਮੇਤ 45 ਵਿਰੋਧੀ ਮੈਂਬਰਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ। ਰਾਜ ਸਭਾ ਦੀ ਕਾਰਵਾਈ ਸੋਮਵਾਰ ਨੂੰ ਤਿੰਨ ਵਾਰ ਮੁਲਤਵੀ ਕੀਤੀ ਗਈ ਕਿਉਂਕਿ ਕਾਂਗਰਸ ਦੀ ਅਗਵਾਈ ਵਾਲੀਆਂ ਵਿਰੋਧੀ ਪਾਰਟੀਆਂ ਨੇ ਸੰਸਦ ਦੀ ਸੁਰੱਖਿਆ ਉਲੰਘਣਾ ਨੂੰ ਲੈ ਕੇ ਆਪਣਾ ਵਿਰੋਧ ਜਾਰੀ ਰੱਖਿਆ।
ਇਹ ਕਾਰਵਾਈ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਸੋਮਵਾਰ ਨੂੰ ਹੀ ਲੋਕ ਸਭਾ ਨੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਵਿਰੋਧੀ ਪਾਰਟੀਆਂ ਦੇ 30 ਮੈਂਬਰਾਂ ਨੂੰ ਮੌਜੂਦਾ ਸੰਸਦ ਸੈਸ਼ਨ ਦੇ ਬਾਕੀ ਸਮੇਂ ਲਈ ਅਤੇ ਤਿੰਨ ਮੈਂਬਰਾਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਮੁਅੱਤਲ ਕਰ ਦਿੱਤਾ ਸੀ।

Total Views: 191 ,
Real Estate