ਕੈਪਟਨ ਸਰਕਾਰ ਵੱਲੋਂ ਬਣਾਏ ਵਿਜੀਲੈਂਸ ਕਮਿਸ਼ਨ ਭੰਗ ਕਰਨ ਦੇ ਬਿੱਲ ਨੂੰ ਰਾਜਪਾਲ ਵੱਲੋਂ ਪ੍ਰਵਾਨਗੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਸਰਕਾਰ ਵੱਲੋਂ ਭੇਜੇ ਗਏ ਪੰਜਾਬ ਵਿਜੀਲੈਂਸ ਕਮਿਸ਼ਨ (ਸੋਧ) ਬਿੱਲ2022 ਨੂੰ ਪ੍ਰਵਾਨਗੀ ਦੇ ਦਿੰਤੀ ਹੈ ਜਿਸਦਾ ਮਕਸਦ ਸੂਬੇ ਵਿਚ ਵਿਜੀਲੈਂਸ ਕਮਿਸ਼ਨ ਨੂੰ ਭੰਗ ਕਰਨਾ ਹੈ। ਵਿਜੀਲੈਂਸ ਕਮਿਸ਼ਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਬਣਾਇਆ ਗਿਆ ਸੀ ਜਿਸਦਾ ਕੰਮ ਵਿਜੀਲੈਂਸ ਵਿਭਾਗ ਦੇ ਕੰਮਕਾਜ ਅਤੇ ਨਿਯੁਕਤੀ ’ਤੇ ਨਜ਼ਰ ਰੱਖਣਾ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਕਮਿਸ਼ਨ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਗਈਸੀ ਤੇ ਸਤੰਬਰ 2022 ਵਿਚ ਵਿਧਾਨ ਸਭਾ ਵੱਲੋਂ ਇਹ ਬਿੱਲ ਪਾਸ ਕਰ ਦਿੱਤਾ ਗਿਆ ਸੀ ਤੇ ਪ੍ਰਵਾਨਗੀ ਵਾਸਤੇ ਰਾਜਪਾਲ ਨੂੰ ਭੇਜਿਆ ਗਿਆ ਸੀ।

Total Views: 256 ,
Real Estate