2023 ‘ਚ ਹੀ ਹੁਣ ਤੱਕ 7032 ਲੋਕ ਕੈਨੇਡਾ ਤੋਂ ਡਿਪੋਰਟ ਹੋਏ

ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਵਿਚ ਸਖ਼ਤੀ ਦੇ ਚਲਦਿਆਂ ਵੱਡੀ ਗਿਣਤੀ ਵਿਚ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਮਾਈਗ੍ਰੈਂਟ ਰਾਈਟਸ ਨੈੱਟਵਰਕ ਵਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਅੰਕੜੇ ਦਰਸਾਉਂਦੇ ਹਨ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ 2021 ਦੇ ਹੁਕਮ ਪੱਤਰ ਵਿਚ ਰੈਗੂਲਰਾਈਜ਼ੇਸ਼ਨ ਪ੍ਰੋਗਰਾਮ ਦੀ ਮੰਗ ਕਰਨ ਦੇ ਬਾਵਜੂਦ 2023 ਦੇ ਪਹਿਲੇ ਅੱਧ ਵਿਚ ਘੱਟੋ-ਘੱਟ 39 ਲੋਕਾਂ ਨੂੰ ਰੋਜ਼ਾਨਾ ਡਿਪੋਰਟ ਕੀਤਾ ਗਿਆ ਸੀ। ਪ੍ਰਵਾਸੀ ਅਧਿਕਾਰ ਨੈੱਟਵਰਕ ਨੇ ਸੀ.ਬੀ.ਐਸ.ਏ. ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਕੇਵਲ 2023 ’ਚ ਹੀ ਹੁਣ ਤਕ 7032 ਲੋਕ ਕੈਨੇਡਾ ਤੋਂ ਡਿਪੋਰਟ ਕੀਤੇ ਜਾ ਚੁੱਕੇ ਹਨ। ਇਹ ਗਿਣਤੀ 2021 ਅਤੇ 2022 ਦੇ ਮੁਕਾਬਲੇ ਕਿਤੇ ਜ਼ਿਆਦਾ ਹੈ। ਇਸ ਸਾਲ ’ਚ ਅੰਦਾਜ਼ਨ 39 ਲੋਕ ਰੋਜ਼ਾਨਾ ਡਿਪੋਰਟ ਕੀਤੇ ਜਾ ਰਹੇ ਹਨ ਜਦਕਿ 2022 ਅਤੇ 2021 ’ਚ ਰੋਜ਼ਾਨਾ ਡਿਪੋਰਟ ਕੀਤੇ ਜਾਣ ਵਾਲੇ ਲੋਕਾਂ ਦੀ ਗਿਣਤੀ ਕ੍ਰਮਵਾਰ 23 ਅਤੇ 21 ਸੀ।

Total Views: 302 ,
Real Estate