ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਅੱਠ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀਆਂ ‘ਤੇ ਜੁਰਮਾਨਾ ਵੀ ਲਗਾਇਆ ਹੈ।ਅਮਨ ਅਰੋੜਾ ਨੂੰ ਸ਼ਾਮ ਨੂੰ ਸੁਨਾਮ ਕੋਰਟ ਤੋਂ ਹੀ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਇਸ ਫੈਸਲੇ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦੇਣਗੇ।
Total Views: 383 ,
Real Estate
















